ਚੰਡੀਗੜ੍ਹਜ਼ਿਲਾ ਫਾਜ਼ਿਲਕਾਤਾਜਾ ਖ਼ਬਰਾਂਪੰਜਾਬ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ


ਨਾਗਰਿਕ ਟੋਲ ਫਰੀ ਨੰਬਰ ਤੇ ਈਮੇਲ ਆਈ.ਡੀ. ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ- ਕਾਰਜਕਾਰੀ ਇੰਜੀਨੀਅਰ
ਫਾਜ਼ਿਲਕਾ, 3 ਫਰਵਰੀ (ਫਾਜ਼ਿਲਕਾ ਐਕਸਪ੍ਰੈਸ) ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਨਿਬੇੜਾ ਵੀ ਕਰਨਗੇ। ਇਹ ਜਾਣਕਾਰੀ ਜਲ ਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਤੇ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸ਼ਮਿੰਦਰ ਸਿੰਘ ਨੇ ਦਿੱਤੀ।
ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ। ਜਿਲ੍ਹਾ ਫਾਜ਼ਿਲਕਾ ਦੇ ਕਿਸੇ ਨਾਗਰਿਕ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 6 ਫਰਵਰੀ ਤੋਂ ਪਹਿਲਾਂ ਪਹਿਲਾਂ ਆਪਣੀ ਸ਼ਿਕਾਇਤ ਟੋਲ ਫ੍ਰੀ ਨੰਬਰ 18001802468 *ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ [email protected] ਅਤੇ ਵੈਬਸਾਈਟ https://dwss.punjab.gov.in/ *ਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ *ਤੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!